ਸ੍ਰੀ ਸਤਿੰਦਰ ਸਿੰਘ ਆਈ.ਪੀ.ਐਸ., ਡੀ.ਆਈ.ਜੀ. ਬਾਰਡਰ ਰੇਂਜ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਚਰਨਜੀਤ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਅੰਮ੍ਰਿਤਸਰ ਦਿਹਾਤੀ ਜੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਹਰਿੰਦਰ ਸਿੰਘ ਗਿੱਲ ਪੀ. ਪੀ. ਐਸ., ਐਸ. ਪੀ. (ਡੀ) ਜੀ ਦੀ ਨਿਗਰਾਨੀ ਹੇਠ ਇਲਾਕਾ ਵਿੱਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਕਾਰਵਾਈ ਕਰਦੇ ਹੋਏ ਥਾਣਾ ਘਰਿੰਡਾ ਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਅਧਾਰ ਤੇ ਹੈਰੋਇਨ ਖਿਲਾਫ ਕਾਰਵਾਈ ਕਰਦਿਆਂ ਦੋਸ਼ੀ 1. ਰਸ਼ਪਾਲ ਪੁੱਤਰ ਤਰਲੋਕ ਸਿੰਘ ਵਾਸੀ ਨੇੜੇ ਹੋਲੀ ਸਿਟੀ ਸਕੂਲ ਨਵੀਂ ਅਬਾਦੀ ਕੋਟ ਖਾਲਸਾ 2. ਰਾਜਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਨਵੀ ਅਬਾਦੀ ਕੋਟ ਖਾਲਸਾ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਨੂੰ 470 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ। ਜਿਸਦੇ ਸਬੰਧ ਵਿੱਚ ਮੁਕੱਦਮਾ ਨੰਬਰ 292/24 ਜੁਰਮ 21/23/61/85 NDPS ACT ਤਹਿਤ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਦਰਜ ਕੀਤਾ ਗਿਆ। ਏਸੇ ਲੜੀ ਵਿੱਚ ਇੱਕ ਹੋਰ ਮਾਮਲੇ ਵਿੱਚ ਇੰਚਾਰਜ ਸੀ.ਆਈ.ਏ ਵੱਲੋ ਇਲਾਕਾ ਵਿੱਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਗੁਪਤ ਸੂਚਨਾ ਦੇ ਅਧਾਰ ਤੇ ਗੈਰ ਕਾਨੂੰਨੀ ਹੱਥਿਆਰਾ ਖਿਲਾਫ ਕਾਰਵਾਈ ਕਰਦਿਆਂ ਦੋਸ਼ੀ 3. ਸ਼ਗਨਪ੍ਰੀਤ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਹਰਦੋ ਰਤਨ ਨੂੰ ਦੋ 9 MM ਗਲੋਕ ਪਿਸਟਲ ਸਮੇਤ ਮੈਗਜ਼ੀਨ ਅਤੇ ਇੱਕ ਡੀਲੈਕਸ ਮੋਟਰ ਸਾਇਕਲ ਸਮੇਤ ਗ੍ਰਿਫਤਾਰ ਕੀਤਾ ਗਿਆ। ਜਿਸਦੇ ਸਬੰਧ ਵਿੱਚ ਮੁਕੱਦਮਾ ਨੰਬਰ 293/24